JALANDHAR WEATHER

ਲੋਪੋਕੇ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕੈਸੋ ਆਪ੍ਰੇਸ਼ਨ ਚਲਾਇਆ

ਚੋਗਾਵਾਂ, 16 ਜੂਨ (ਗੁਰਵਿੰਦਰ ਸਿੰਘ ਕਲਸੀ)-ਐਸ. ਐਸ. ਪੀ. ਦਿਹਾਤੀ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਪੀ ਹੰਸਰਾਜ ਹੈਡ ਕੁਆਰਟਰ ਅੰਮ੍ਰਿਤਸਰ ਦੀ ਅਗਵਾਈ ਹੇਠ ਡੀ. ਐਸ. ਪੀ. ਗੁਰਿੰਦਰਪਾਲ ਸਿੰਘ ਨਾਗਰਾ, ਡੀ.ਐਸ.ਪੀ ਤਜਿੰਦਰ ਪਾਲ ਸਿੰਘ ਤੇ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਵਲੋਂ ਕਸਬਾ ਚੋਗਾਵਾਂ ' ਚ ਨਸ਼ਿਆਂ ਖ਼ਿਲਾਫ਼ ਕੈਸੋ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਵਲੋਂ ਚੋਗਾਵਾਂ 'ਚ ਘੇਰਾਬੰਦੀ ਕਰਕੇ ਗਲੀਆਂ 'ਚ ਜਾ ਕੇ ਚੱਪੇ-ਚੱਪੇ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਐਸ.ਪੀ ਹੰਸਰਾਜ ਨੇ ਨਸ਼ੇ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ