JALANDHAR WEATHER

ਨਹੀਂ ਰਹੇ 50 ਕਿਤਾਬਾਂ ਦੇ ਲੇਖਕ ਪ੍ਰਿੰਸੀਪਲ ਬਲਵਿੰਦਰ ਸਿੰਘ ਫਤਹਿਪੁਰੀ

ਅੰਮ੍ਰਿਤਸਰ, 16 ਜੂਨ ( ਹਰਿਮੰਦਰ ਸਿੰਘ)-ਇਹ ਖ਼ਬਰ ਸਾਹਿਤਕ ਹਲਕਿਆਂ ਵਿਚ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ 50 ਦੇ ਕਰੀਬ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਵਿਚ ਪਾਉਣ ਵਾਲੇ ਪੰਜਾਬੀ ਜੁਬਾਨ ਦੇ ਨਾਮਵਰ ਵਾਰਤਾਕਾਰ, ਵਿਅੰਗਕਾਰ ਤੇ ਬਹੁਵਿਧਾਵੀ ਲੇਖਕ ਪ੍ਰਿੰਸੀਪਲ ਬਲਵਿੰਦਰ ਸਿੰਘ ਫਤਹਿਪੁਰੀ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦਾ ਜਨਮ 2 ਨਵੰਬਰ 1943 ਨੂੰ ਪਿੰਡ ਸਾਂਗਲਾ ਹਿੱਲ ਸ਼ੇਖੂਪੁਰਾ ( ਹੁਣ ਪਾਕਿਸਤਾਨ ) 'ਚ ਸ੍ਰ.ਬਿਸ਼ਨ ਸਿੰਘ ਆੜਤੀ ਦੇ ਗ੍ਰਹਿ ਵਿਖੇ ਮਾਤਾ ਨਰਾਇਣ ਕੌਰ ਦੀ ਕੁੱਖੋਂ ਹੋਇਆ। ਉਨ੍ਹਾਂ ਨੇ ਅੰਗਰੇਜ਼ੀ, ਪੰਜਾਬੀ, ਹਿਸਟਰੀ ਅਤੇ ਫਿਲਾਸਫੀ ਵਿਚ ਐੱਮ.ਏ. ਕੀਤੀਆਂ ਹੋਈਆਂ ਸਨ ਅਤੇ ਉਹ ਅੱਜਕੱਲ੍ਹ ਪਿੰਡ ਫਤਹਿਪੁਰ ਰਾਜਪੂਤਾਂ ਵਿਖੇ ਨਨਕਾਣਾ ਸਾਹਿਬ ਐੱਸ.ਬੀ.ਐੱਸ.ਸੀ.ਸੀਨੀਅਰ ਸੈਕੰਡਰੀ ਸਕੂਲ ਚਲਾ ਰਹੇ ਸਨ। ਉਨਾਂ ਦੀ ਧਰਮ ਪਤਨੀ ਸ੍ਰੀਮਤੀ ਰਤਨਜੀਤ ਕੌਰ ਥਿੰਦ ਪ੍ਰਿੰਸੀਪਲ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਹਨ । ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨੇੜੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ