JALANDHAR WEATHER

ਪਿੰਡ ਡੁਮੇਲੀ ਵਿਖੇ ਗੈਰ ਕਾਨੂੰਨੀ ਢੰਗ ਨਾਲ ਦੌੜਾ ਕਰਵਾਉਣ ਦੇ ਮਾਮਲੇ 'ਚ ਪੁਲਿਸ ਵਲੋਂ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 16 ਜੂਨ (ਹਰਜੋਤ ਸਿੰਘ ਚਾਨਾ)-ਕੱਲ੍ਹ ਇਥੇ ਬਲਾਕ ਦੇ ਪਿੰਡ ਡੁਮੇਲੀ ਵਿਖੇ ਗੈਰ ਕਾਨੂੰਨੀ ਢੰਗ ਨਾਲ ਕਰਵਾਈਆਂ ਜਾ ਰਹੀਆਂ ਟਰੈਕਟਰ ਦੀਆਂ ਦੌੜਾ ਦੇ ਮਾਮਲੇ ’ਚ ਰਾਵਲਪਿੰਡੀ ਪੁਲਿਸ ਨੇ 11 ਵਿਅਕਤੀਆਂ ਖ਼ਿਲਾਫ਼ ਧਾਰਾ ਆਈ.ਪੀ.ਸੀ ਤਹਿਤ ਕੇਸ ਦਰਜ ਕਰਕੇ ਤਿੰਨ ਟਰੈਕਟਰ ਬ੍ਰਾਮਦ ਕਰ ਲਏ ਹਨ। ਇਹ ਪ੍ਰਗਟਾਵਾ ਅੱਜ ਇਥੇ ਐਸ.ਪੀ. ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਰਦਿਆਂ ਜਲੰਧਰ ਰੇਂਜ ਦੇ ਡੀ.ਆਈ.ਜੀ ਹਰਮਨਵੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਨੁੱਖੀ ਸਰੀਰਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਖੇਡਾਂ 'ਤੇ ਰੋਕ ਲਗਾਈ ਹੋਈ ਹੈ। ਜਿਸ ਦੇ ਬਾਵਜੂਦ ਪ੍ਰੰਬੰਧਕਾਂ ਨੇ ਆਪਣੀ ਮਨਮਰਜ਼ੀ ਕੀਤੀ ਜਿਸ ਕਾਰਨ ਇਸ ਹਾਦਸੇ 'ਚ ਹੋਏ ਨੁਕਸਾਨ ਤੋਂ ਇਲਾਵਾ ਹੋਰ ਵੱਡਾ ਹਾਦਸਾ ਹੋਣੋਂ ਵੀ ਬੱਚ ਗਿਆ। ਉਨ੍ਹਾਂ ਦੱਸਿਆ ਕਿ ਸਾਡੇ ਖੁਫ਼ੀਆ ਵਿਭਾਗ ਵਲੋਂ ਇਨ੍ਹਾਂ ਖੇਡਾਂ ਦੌਰਾਨ ਦੌੜ ’ਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦੀ ਪੜਤਾਲ ਕਰਵਾਈ ਜਾ ਰਹੀ ਹੈ ਤੇ ਜੋ ਵੀ ਇਸ 'ਚ ਸਾਹਮਣੇ ਆਉਣਗੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਇਸ ਮੌਕੇ ਐਸ.ਐਸ.ਪੀ. ਵਤਸਲਾ ਗੁਪਤਾ, ਐਸ.ਪੀ (ਡੀ) ਗੁਰਪ੍ਰੀਤ ਸਿੰਘ ਗਿੱਲ, ਡੀ.ਐਸ.ਪੀ ਜਸਪ੍ਰੀਤ ਸਿੰਘ ਵੀ ਸ਼ਾਮਿਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ