JALANDHAR WEATHER

ਅਟਾਰੀ ਸਰਹੱਦ ਤੇ ਝੰਡੇ ਦੀ ਰਸਮ ਦਾ ਸਮਾਂ ਸ਼ਾਮ 6.30 ਵਜੇ ਹੋਇਆ

ਅਟਾਰੀ,16 ਜੂਨ -(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਵਿਖੇ ਰੋਜਾਨਾ ਸ਼ਾਮ ਹੁੰਦੀ ਝੰਡੇ ਦੀ ਰਸਮ ਰੀਟਰੀਟ ਦਾ ਸਮਾਂ ਅੱਜ ਤੋਂ ਸ਼ਾਮ 6.30 ਵਜੇ ਹੋ ਗਿਆ ਹੈ। ਗਰਮੀਆਂ ਦੇ ਮੌਸਮ ਵਿਚ ਲਗਾਤਾਰ ਆ ਰਹੀ ਤਬਦੀਲੀ ਤੇ ਵਧ ਰਹੀ ਗਰਮੀ ਦੇ ਕਾਰਨ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਾਂ ਵਲੋਂ ਦੋਵੇਂ ਦੇਸ਼ਾਂ ਦੀ ਸਾਂਝੀ ਅਟਾਰੀ ਵਾਹਗਾ ਸਰਹੱਦ ਦੀ ਜੀਰੋ ਲਾਈਨ ਤੇ ਖੜੇ੍ਹ ਹੋ ਕੇ ਆਪਸੀ ਫਲੈਗ ਮੀਟਿੰਗ ਕਰਕੇ ਦੋਵੇਂ ਪਾਸਿਓਂ ਸਹਿਮਤੀ ਪ੍ਰਗਟ ਕਰਦਿਆਂ ਇਹ ਫੈਸਲਾ ਲਿਆ ਗਿਆ ਹੈ। ਅੱਜ 16 ਜੂਨ ਤੋਂ ਦੋਵੇਂ ਦੇਸ਼ਾਂ ਦੇ ਰਖਵਾਲੇ ਰੀਟਰੀਟ ਪਰੇਡ ਕਰਨ ਤੋਂ ਬਾਅਦ ਸਾਂਝੇ ਤੌਰ ਤੇ ਸ਼ਾਮ 6 ਵਜ਼ੇ ਦੋਵੇਂ ਦੇਸ਼ਾਂ ਦੇ ਕੌਮੀ ਝੰਡੇ ਉਤਾਰਨ ਦੀ ਰਸਮ ਅਦਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ