JALANDHAR WEATHER

ਮੁਸਲਿਮ ਭਾਈਚਾਰੇ ਨੇ ਸ਼ਰਧਾ ਭਾਵਨਾ ਨਾਲ ਈਦ ਦੀ ਨਮਾਜ਼ ਅਦਾ ਕੀਤੀ

ਅੰਮ੍ਰਿਤਸਰ, 17 ਜੂਨ (ਰਾਜੇਸ਼ ਕੁਮਾਰ ਸ਼ਰਮਾ) - ਅੱਜ ਦੇਸ਼ ਭਰ 'ਚ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੰਮ੍ਰਿਤਸਰ ਵਿਚ ਵੀ ਮੁਸਲਿਮ ਭਾਈਚਾਰੇ ਵਲੋਂ ਈਦ ਦੀ ਨਮਾਜ਼ ਅਦਾ ਕੀਤੀ। ਮੁਸਲਿਮ ਧਰਮ ਵਿਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ। ਇਸ ਤਿਉਹਾਰ ਨੂੰ ਈਦ-ਉਲ-ਅਜ਼ਹਾ ਜਾਂ ਕੁਰਬਾਨੀ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਬਕਰੀਦ ਦਾ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਠੀਕ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ। ਈਦ-ਉਲ-ਅਜ਼ਹਾ ਜਾਂ ਬਕਰੀਦ ਇਸਲਾਮ ਦਾ ਦੂਜਾ ਸਭ ਤੋਂ ਵੱਡਾ ਤਿਉਹਾਰ ਹੈ, ਜਿਸ ਨੂੰ ਮੁਸਲਿਮ ਭਾਈਚਾਰੇ ਦੇ ਲੋਕ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਨ। ਬਕਰੀਦ ਦਾ ਤਿਉਹਾਰ ਇਸਲਾਮੀ ਕੈਲੰਡਰ ਦੇ ਅਨੁਸਾਰ 12ਵੇਂ ਮਹੀਨੇ ਵਿਚ ਮਨਾਇਆ ਜਾਂਦਾ ਹੈ। ਇਹ ਰਮਜ਼ਾਨ ਦੇ ਮਹੀਨੇ ਦੇ ਅੰਤ ਤੋਂ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ। ਇਸ ਦਿਨ ਨਮਾਜ਼ ਅਦਾ ਕਰਨ ਤੋਂ ਬਾਅਦ ਕੁਰਬਾਨੀਆਂ ਕੀਤੀਆਂ ਜਾਂਦੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ