JALANDHAR WEATHER

ਸ੍ਰੀ ਮੁਕਤਸਰ ਸਾਹਿਬ ਦੀ ਜਾਮਾ ਮਸਜਿਦ ਵਿੱਚ ਬਕਰੀਦ ਮੌਕੇ ਰੌਣਕਾਂ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਪ੍ਰਸਿੱਧ ਜਾਮਾ ਮਸਜਿਦ ਵਿਖੇ ਅੱਜ ਈਦ-ਉਲ-ਅਜ਼ਹਾ (ਬਕਰੀਦ) ਮੌਕੇ ਰੌਣਕਾਂ ਲੱਗੀਆਂ। ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਈਦ ਦੀ ਨਮਾਜ਼ ਅਦਾ ਕੀਤੀ ਗਈ ਅਤੇ ਵਿਸ਼ਵ ਵਿਚ ਅਮਨ ਸ਼ਾਂਤੀ ਲਈ ਦੁਆ ਕੀਤੀ ਗਈ। ਇਸ ਮੌਕੇ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਸ਼ਾਮਿਲ ਹੋ ਕੇ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਅਕਾਲੀ ਆਗੂ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਕਾਂਗਰਸੀ ਆਗੂ ਗੁਰਦਾਸ ਗਿਰਧਰ ਨੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਆਪਸ ਵਿਚ ਮਿਲ ਕੇ ਮਨਾਉਣੇ ਚਾਹੀਦੇ ਹਨ। ਜਿਸ ਨਾਲ ਆਪਸੀ ਭਾਈਚਾਰਾ ਮਜ਼ਬੂਤ ਹੁੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ