JALANDHAR WEATHER

ਸੀ.ਆਈ.ਡੀ. ਸਾਹਮਣੇ ਪੇਸ਼ ਹੋਏ ਬੀ.ਐਸ. ਯੇਦੀਯੁਰੱਪਾ

ਬੈਂਗਲੁਰੂ, 17 ਜੂਨ- ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਬੀ.ਐਸ. ਯੇਦੀਯੁਰੱਪਾ ਅੱਜ ਸੀ.ਆਈ.ਡੀ. ਸਾਹਮਣੇ ਪੇਸ਼ ਹੋਏ। ਦਰਅਸਲ ਉਨ੍ਹਾਂ ’ਤੇ ਇਕ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਹੈ। ਨਾਬਾਲਗ ਦੀ ਮਾਂ ਨੇ ਉਨ੍ਹਾਂ ਦੇ ਖ਼ਿਲਾਫ਼ ਪੋਕਸੋ ਐਕਟ ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ’ਤੇ ਯੇਦੀਯੁਰੱਪਾ ਨੇ ਕਿਹਾ ਸੀ ਕਿ ਉਹ 17 ਜੂਨ ਯਾਨੀ ਸੋਮਵਾਰ ਨੂੰ ਸੀ.ਆਈ.ਡੀ. ਦੇ ਸਾਹਮਣੇ ਪੇਸ਼ ਹੋਣਗੇ। 11 ਜੂਨ ਨੂੰ ਬੈਂਗਲੁਰੂ ਦੀ ਇਕ ਅਦਾਲਤ ਨੇ ਪੋਸਕੋ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ