JALANDHAR WEATHER

ਰੇਲ ਹਾਦਸਾ: ਪੀੜਤਾਂ ਨੂੰ ਦਿੱਤਾ ਜਾਵੇਗਾ ਵਧਿਆ ਹੋਇਆ ਮੁਆਵਜ਼ਾ- ਰੇਲ ਮੰਤਰੀ

ਕੋਲਕਾਤਾ, 17 ਜੂਨ- ਪੱਛਮੀ ਬੰਗਾਲ ਰੇਲ ਹਾਦਸੇ ’ਤੇ ਰੇਲ ਮੰਤਰੀ ਅਸ਼ਵਿਨ ਵੈਸ਼ਨਵ ਨੇ ਕਿਹਾ ਕਿ ਪੀੜਤਾਂ ਨੂੰ ਵਧਿਆ ਹੋਇਆ ਐਕਸ-ਗ੍ਰੇਸ਼ੀਆ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਤ ਦੀ ਸਥਿਤੀ ਵਿਚ 10 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਲਈ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਲਈ 50,000 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ। ਜਾਣਕਾਰੀ ਅਨੁਸਾਰ ਹੁਣ ਤੱਕ ਇਸ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਚਾਅ ਕਾਰਜ ਫਿਲਹਾਲ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ