JALANDHAR WEATHER

ਡੀ.ਐਸ.ਪੀ. ਅਟਾਰੀ ਨੇ ਨਸ਼ਿਆਂ ਖ਼ਿਲਾਫ਼ ਅਨੇਕਾਂ ਪਿੰਡਾਂ 'ਚ ਕੀਤਾ ਕਾਸੋ ਆਪਰੇਸ਼ਨ

ਅਟਾਰੀ, 17 ਜੂਨ (ਰਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਡੀ.ਜੀ.ਪੀ. ਪੰਜਾਬ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਮੁਖੀ ਸ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੀ ਅਗਵਾਈ ਵਿਚ ਹਲਕਾ ਅਟਾਰੀ ਦੇ ਵੱਖ ਵੱਖ ਪਿੰਡਾਂ ਅੰਦਰ ਡੀ.ਐਸ.ਪੀ. ਸੁਖਵਿੰਦਰ ਸਿੰਘ ਥਾਪਰ ਦੀ ਅਗਵਾਈ ਵਿਚ ਨਸ਼ਿਆਂ ਦੀ ਰੋਕਥਾਮ ਲਈ ਗਰਾਊਂਡ ਪੱਧਰ ਤੇ ਘਰਾਂ ਵਿਚ ਛਾਪੇਮਾਰੀਆਂ ਕਰਕੇ ਕਾਸੋ ਆਪਰੇਸ਼ਨ ਚਲਾਇਆ ਗਿਆ। ਡੀ.ਐਸ.ਪੀ ਅਟਾਰੀ ਸੁਖਵਿੰਦਰ ਸਿੰਘ ਥਾਪਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਗਰਾਊਂਡ ਪੱਧਰ ਤੇ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੀ ਚੌਂਕੀ ਅਟਾਰੀ, ਖਾਸਾ ਤੇ ਰਾਜਾਤਾਲ‌ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵਿਖੇ ਜਿੱਥੇ ਨਸ਼ਿਆਂ ਦੇ ਵਿਕਣ ਸੰਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ। ਉਨ੍ਹਾਂ ਪਿੰਡਾਂ ਵਿਚ ਪੁਲਿਸ ਪਾਰਟੀਆਂ ਵਲੋਂ ਕਾਸੋਂ ਆਪਰੇਸ਼ਨ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਛਾਪੇਮਾਰੀ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ