JALANDHAR WEATHER

ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ-ਮਜੀਠੀਆ

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਧਾਗੜ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਹਰਸ਼ਾ ਛੀਨਾ ਤੋਂ ਇਕ ਹਫ਼ਤਾ ਪਹਿਲਾਂ ਲਾਪਤਾ ਹੋਏ 60 ਸਾਲਾ ਲਖਵਿੰਦਰ ਸਿੰਘ ਦੇ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਨਾਲ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਕ ਹਫ਼ਤਾ ਬੀਤ ਜਾਣ ਤੇ ਵੀ ਪੁਲਿਸ ਵਲੋਂ ਲਾਪਤਾ ਵਿਅਕਤੀ ਦੀ ਭਾਲ ਨਹੀਂ ਕੀਤੀ ਗਈ ਤੇ ਨਾ ਹੀ ਇਸ ਸੰਬੰਧੀ ਕੁਝ ਦੱਸਿਆ ਜਾ ਰਿਹਾ ਹੈ। ਇਸ ਮੌਕੇ ਪਰਿਵਾਰ ਨੇ ਵੀ ਖਦਸ਼ਾ ਜਾਹਿਰ ਕੀਤਾ ਕਿ ਪਿਛਲੇ ਦਿਨੀ ਚੋਣਾਂ ਦੌਰਾਨ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਕਿਸੇ ਆਗੂ ਵਲੋਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਸਰਦਾਰ ਮਜੀਠੀਆ ਤੇ ਪਰਿਵਾਰ ਨੇ ਮੰਗ ਕੀਤੀ ਕਿ ਲਾਪਤਾ ਲਖਵਿੰਦਰ ਸਿੰਘ ਦੀ ਜਲਦ ਭਾਲ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ