JALANDHAR WEATHER

ਨਰਿੰਦਰ ਮੋਦੀ ਭਲਕੇ ਕਰਨਗੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ

ਨਵੀਂ ਦਿੱਲੀ, 17 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਵਾਰਾਣਸੀ ਵਿਖੇ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨਗੇ, ਜਿਸ ਵਿਚ 9.26 ਕਰੋੜ ਤੋਂ ਵੱਧ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਲਾਭ ਮਿਲੇਗਾ। ਪ੍ਰਧਾਨ ਮੰਤਰੀ ਪੈਰਾ ਐਕਸਟੈਂਸ਼ਨ ਵਰਕਰਾਂ ਵਜੋਂ ਕੰਮ ਕਰਨ ਲਈ ਕ੍ਰਿਸ਼ੀ ਸਾਖੀਆਂ ਵਜੋਂ ਸਿਖਲਾਈ ਪ੍ਰਾਪਤ 30,000 ਤੋਂ ਵੱਧ ਸਵੈ-ਸਹਾਇਤਾ ਸਮੂਹਾਂ ਨੂੰ ਸਰਟੀਫਿਕੇਟ ਵੀ ਵੰਡਣਗੇ। ਇਸ ਸਮਾਗਮ ਵਿਚ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕਈ ਰਾਜ ਮੰਤਰੀ ਸ਼ਾਮਿਲ ਹੋਣਗੇ। ਖ਼ੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਕਿਹਾ ਕਿ 732 ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿਚ 1 ਲੱਖ ਤੋਂ ਵੱਧ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਅਤੇ ਦੇਸ਼ ਭਰ ਦੇ 5 ਲੱਖ ਸਾਂਝੇ ਸੇਵਾ ਕੇਂਦਰਾਂ ਸਮੇਤ 2.5 ਕਰੋੜ ਤੋਂ ਵੱਧ ਕਿਸਾਨ ਇਸ ਸਮਾਗਮ ਵਿਚ ਸ਼ਾਮਿਲ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ