
ਕੋਲਕਾਤਾ (ਪੱਛਮੀ ਬੰਗਾਲ), 17 ਜੂਨ (ਏਐਨਆਈ) : ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ ਇਕ ਮਾਲ ਰੇਲਗੱਡੀ ਦੇ ਇਕ ਐਕਸਪ੍ਰੈੱਸ ਰੇਲਗੱਡੀ ਨਾਲ ਟਕਰਾਉਣ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਯਾਤਰੀਆਂ ਦੀਆਂ ਸਹੂਲਤਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਸਿਰਫ਼ ਸ਼ਬਦਾਂ 'ਤੇ ਧਿਆਨ ਕੇਂਦਰਿਤ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਸਿਲੀਗੁੜੀ ਲਈ ਰਵਾਨਾ ਹੋਣ ਤੋਂ ਪਹਿਲਾਂ ਕੋਲਕਾਤਾ ਹਵਾਈ ਅੱਡੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਉਨ੍ਹਾਂ (ਭਾਜਪਾ) ਕੋਲ ਸਿਰਫ ਸ਼ਬਦ ਹੀ ਹਨ । ਪਰ ਉਹ ਯਾਤਰੀਆਂ ਦੀਆਂ ਸਹੂਲਤਾਂ ਦਾ ਧਿਆਨ ਨਹੀਂ ਰੱਖਦੇ।"