JALANDHAR WEATHER

ਪੰਜਾਬ ਦੇ ਕਈ ਮੁਲਾਜ਼ਮ ਜਥੇਬੰਦੀਆਂ ਨੇ ਨਹਿਰੀ ਪਟਵਾਰੀਆਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਸੰਗਰੂਰ, 18 ਜੂਨ (ਧੀਰਜ ਪਸ਼ੋਰੀਆ )-ਨਹਿਰੀ ਪਟਵਾਰੀ ਯੂਨੀਅਨ ਜਲ ਸ੍ਰੋਤ ਵਿਭਾਗ  ਸੱਦੇ 'ਤੇ ਪੰਜਾਬ ਦੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਹਕੀਕੀ ਰੂਪ ਵਿਚ ਪੁੱਜਦਾ ਕਰਨ ਦੀ ਥਾਂ ਝੂਠੇ ਅੰਕੜਿਆਂ ਰਾਹੀਂ ਬੁੱਤਾ ਸਾਰਨ ਵਾਲੇ ਅਤੇ ਮੁਲਾਜ਼ਮਾਂ ਦੀਆਂ ਵਿਕਟੇਮਾਇਜ਼ੇਸ਼ਨਾਂ ਕਰਨ ਵਾਲੇ ਜਲ ਸ੍ਰੋਤ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਆਪਹੁਦਰੀਆਂ ਕਰਨ ਦੀ ਖੁੱਲ ਦੇਣ ਵਾਲੀ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਨਹਿਰੀ ਪਟਵਾਰੀਆਂ ਦੀ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਜ਼ੋਰਦਾਰ ਹਿਮਾਇਤ ਕੀਤੀ ਗਈ ਹੈ। ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਦੇ ਨਾਲ ਨਾਲ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ , ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ , ਟੈਕਨੀਕਲ ਐਂਡ ਮਕੈਨੀਕਲ ਮੁਲਾਜ਼ਮ ਯੂਨੀਅਨ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਕਲ ਦੇ ਧਰਨੇ ਵਿਚ ਸ਼ਮੂਲੀਅਤ ਵੀ ਕੀਤੀ ਗਈ ਸੀ । ਜਥੇਬੰਦੀਆਂ ਵਲੋਂ ਡੀ.ਟੀ.ਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਵਲੋਂ ਨੇ ਨਹਿਰੀ ਪਟਵਾਰੀਆਂ ਦੇ ਸੰਘਰਸ਼ ਨਾਲ ਇੱਕਜੁਟਤਾ ਜਾਹਿਰ ਕਰਦਿਆਂ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਅਤੇ ਜਲ ਸ੍ਰੋਤ ਵਿਭਾਗ ਦੇ ਸਕੱਤਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਸੰਘਰਸ਼ ਦੀ ਡਟਵੀਂ ਹਮਾਇਤ ਜਾਰੀ ਰੱਖਣ ਦਾ ਭਰੋਸਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ