JALANDHAR WEATHER

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵੀ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ)-ਕੈਨੈਡਾ ਵਿਚ ਪਿਛਲੇ ਵਰ੍ਹੇ ਗੋਲੀਆਂ ਮਾਰ ਕੇ ਸ਼ਹੀਦ ਕੀਤੇ ਗਏ ਭਾਈ ਹਰਦੀਪ ਸਿੰਘ ਨਿੱਜਰ ਦੀ ਪਹਿਲੀ ਬਰਸੀ ਅੱਜ ਦਲ ਖ਼ਾਲਸਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪ੍ਰੰਤ ਸ਼ਬਦ ਕੀਰਤਨ ਹੋਇਆ ਤੇ ਇਸ ਸਮਾਗਮ ਵਿਚ ਹੋਰਨਾਂ ਪੰਥਕ ਆਗੂਆਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਖ਼ਾਲਸਾ ਦੇ ਕੰਵਰਪਾਲ ਸਿੰਘ ਅਤੇ ਪਰਮਜੀਤ ਸਿੰਘ ਮੰਡ ਸਮੇਤ ਹੋਰ ਸ਼ਖਸੀਅਤਾਂ ਤੇ ਸੰਗਤਾਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖੀ ਵਿਚ ਪ੍ਰੰਪਰਾ ਹੈ ਕਿ ਸਿੱਖ ਹਮੇਸ਼ਾਂ ਗੁਰੂ ਵਾਸਤੇ ਅਤੇ ਆਪਣੇ ਪੰਥ ਵਾਸਤੇ ਜੂਝਦਾ ਹੈ ਤੇ ਭਾਂਈ ਨਿੱਝਰ ਵੀ ਉਨ੍ਹਾਂ ਵਿਚੋਂ ਇੱਕ ਸਨ। ਉਨ੍ਹਾਂ ਨੇ ਕਿਹਾ ਕਿ ਸਿੱਖ ਨੌਜਵਾਨ ਭਾਈ ਨਿੱਜਰ ਆਪਣੇ ਸਿੱਖੀ ਹੱਕਾਂ ਦੀ ਪ੍ਰਾਪਤੀ ਵਾਸਤੇ ਕੈਨੇਡਾ ਵਿਚ ਰਹਿ ਕੇ ਸੰਘਰਸ਼ ਕਰ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ