JALANDHAR WEATHER

ਕਾਸ਼ੀ ਪੁੱਜੇ ਪ੍ਰਧਾਨ ਮੰਤਰੀ, ਔਰਤਾਂ ਨੂੰ ਕ੍ਰਿਸ਼ੀ ਸਾਖੀ ਸਰਟੀਫਿਕੇਟ ਕੀਤੇ ਪ੍ਰਦਾਨ

ਵਾਰਾਣਸੀ, 18 ਜੂਨ- ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਦੋ ਦਿਨਾਂ ਦੌਰੇ ’ਤੇ ਕਾਸ਼ੀ ਪਹੁੰਚੇ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕੀਤੀ ਅਤੇ ਪ੍ਰਧਾਨ ਮੰਤਰੀ ਨੇ ਸਵੈ-ਸਹਾਇਤਾ ਸਮੂਹਾਂ ਦੀਆਂ 30,000 ਤੋਂ ਵੱਧ ਔਰਤਾਂ ਨੂੰ ਕ੍ਰਿਸ਼ੀ ਸਾਖੀ ਸਰਟੀਫਿਕੇਟ ਵੀ ਪ੍ਰਦਾਨ ਕੀਤੇ। ਇਸ ਮੌਕੇ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਚੋਣ ਵਿਚ 31 ਕਰੋੜ ਤੋਂ ਵੱਧ ਔਰਤਾਂ ਨੇ ਹਿੱਸਾ ਲਿਆ ਹੈ। ਇਹ ਪੂਰੀ ਦੁਨੀਆ ਵਿਚ ਕਿਸੇ ਦੇਸ਼ ਵਿਚ ਮਹਿਲਾ ਵੋਟਰਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇਹ ਸੰਖਿਆ ਅਮਰੀਕਾ ਦੀ ਪੂਰੀ ਆਬਾਦੀ ਦੇ ਆਸਪਾਸ ਹੈ। ਉਨ੍ਹਾਂ ਕਿਹਾ ਕਿ ਮੈਂ ਲੋਕਤੰਤਰ ਦੇ ਜਸ਼ਨ ਨੂੰ ਸਫ਼ਲ ਬਣਾਉਣ ਲਈ ਬਨਾਰਸ ਦੇ ਹਰ ਵੋਟਰ ਦਾ ਵੀ ਧੰਨਵਾਦ ਕਰਦਾ ਹਾਂ। ਬਨਾਰਸ ਦੇ ਲੋਕਾਂ ਲਈ ਵੀ ਇਹ ਮਾਣ ਵਾਲੀ ਗੱਲ ਹੈ ਕਿ ਕਾਸ਼ੀ ਦੇ ਲੋਕਾਂ ਨੇ ਤੀਜੀ ਵਾਰ ਸੰਸਦ ਮੈਂਬਰ ਹੀ ਨਹੀਂ ਪ੍ਰਧਾਨ ਮੰਤਰੀ ਵੀ ਚੁਣਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ