JALANDHAR WEATHER

ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੀ ਸਿਫਾਰਸ਼ ਕਰਨ ਲਈ ਅਕਾਲੀ ਦਲ ਵਲੋਂ ਤਿੰਨ ਮੈਂਬਰੀ ਕਮੇਟੀ ਗਠਿਤ

ਚੰਡੀਗੜ੍ਹ, 18 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੇ ਨਾਂਅ ਦੀ ਸਿਫਾਰਸ਼ ਕਰਨ ਵਾਸਤੇ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਕਮੇਟੀ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਚੋਣ ਮੁਹਿੰਮ ਦੀ ਨਿਗਰਾਨੀ ਤੇ ਪ੍ਰਬੰਧ ਵੀ ਵੇਖੇਗੀ। ਇਹ ਜਾਣਕਾਰੀ ਪਾਰਟੀ ਵਲੋਂ ਜਾਰੀ ਕੀਤੇ ਬਿਆਨ ਵਿਚ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ