JALANDHAR WEATHER

ਹੜਾਂ ਤੋਂ ਬਚਾਅ ਸੰਬੰਧੀ ਐਸ.ਡੀ.ਐਮ. ਗਗਨਦੀਪ ਸਿੰਘ ਨੇ ਬੀ.ਐਸ.ਐਫ ਦੇ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਪ੍ਰੰਬੰਧਾਂ ਸੰਬੰਧੀ ਕੀਤੀ ਮੀਟਿੰਗ

ਗੁਰੂ ਹਰ ਸਹਾਇ, 20 ਜੂਨ (ਕਪਿਲ ਕੰਧਾਰੀ)-ਗੁਰੂ ਹਰ ਸਹਾਇ ਦੇ ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ ਵਲੋਂ ਅੱਜ ਆਪਣੇ ਦਖ਼ਤਰ ਵਿਖੇ ਨੇ ਆਉਣ ਵਾਲੇ ਫਲੱਡ ਸੀਜ਼ਨ ਦੀਆਂ ਤਿਆਰੀਆਂ ਸੰਬੰਧੀ, ਹੜਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ਼ ਮੀਟਿੰਗ ਕੀਤੀ ਅਤੇ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਜਲਦ ਤੋਂ ਜਲਦ ਪੁੱਖਤਾ ਪ੍ਰੰਬੰਧ ਕਰ ਲਏ ਜਾਣ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ ਗਗਨਦੀਪ ਸਿੰਘ ਨੇ ਕਿਹਾ ਕਿ ਬਰਸਾਤਾਂ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਡਰੇਨਾਂ, ਨਾਲਿਆਂ ਦੀ ਸਫ਼ਾਈ, ਟੁੱਟੀਆਂ ਪੁਲੀਆਂ ਤੇ ਸੜਕਾਂ ਨੂੰ ਠੀਕ ਕਰਨ ਲਈ ਸੰਬੰਧਿਤ ਵਿਭਾਗਾਂ ਨੂੰ ਆਏ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਵਿਭਾਗ ਅਤੇ ਡਰੇਨੇਜ ਵਿਭਾਗ ਆਪਸ ਵਿਚ ਤਾਲਮੇਲ ਕਰਕੇ , ਆਉਣ ਵਾਲੀ ਸਮੱਸਿਆ ਦਾ ਹੱਲ ਯਕੀਨੀ ਕਰਨ ਲਈ ਮਿਲ ਕੇ ਕੰਮ ਕਰਨ। ਇਸ ਮੌਕੇ ਐਸਡੀਐਮ ਗਗਨਦੀਪ ਸਿੰਘ ਨੇ ਫੂਡ ਸਪਲਾਈ ਵਿਭਾਗ ਨੂੰ ਲੋੜ ਪੈਣ ਤੇ ਫੂਡ ਪੈਕਿੰਗ, ਜਲ ਸਪਲਾਈ ਵਿਭਾਗ ਨੂੰ ਪੀਣ ਵਾਲੇ ਸ਼ੁੱਧ ਪਾਣੀ, ਸਿਹਤ ਵਿਭਾਗ ਨੂੰ ਦਵਾਈਆਂ, ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਤਿਆਰ ਬਰ ਤਿਆਰ ਰਹਿਣ ਲਈ ਹਦਾਇਤ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ