JALANDHAR WEATHER

21 ਤੋਂ 28 ਜੂਨ ਤੱਕ ਪੂਰੇ ਪੰਜਾਬ 'ਚ ਸਿਹਤ ਸੇਵਾਵਾਂ ਦਾ ਕੰਮ ਕੀਤਾ ਜਾਵੇਗਾ ਠੱਪ

ਫਰੀਦਕੋਟ,(ਬਾਜਾਖਾਨਾ), 20 ਜੂਨ (ਜਗਦੀਪ ਸਿੰਘ ਗਿੱਲ)-ਫਰੀਦਕੋਟ ਦੇ ਜ਼ਿਲ੍ਹਾ ਬਾਜਾਖਾਨਾ ਵਿਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਆਸ਼ਾ ਵਰਕਰ ਤੇ ਫੈਸਿਲੀਟੇਟਰ ਮੌਰਚੇ ਵਲੋਂ ਸਿਹਤ ਸੇਵਾਵਾਂ ਛੱਡ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅਮਰਜੀਤ ਕੌਰ ਰਣ ਸਿੰਘ ਵਾਲਾ ਸੂਬਾ ਪ੍ਰਧਾਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਲਗਾਤਾਰ ਪ੍ਰਦਰਸ਼ਨ ਜਾਰੀ ਰਹੇਗਾ।ਆਸ਼ਾ ਵਰਕਰਾਂ ਵਲੋਂ ਵੱਖ ਵੱਖ ਜ਼ਿਲ੍ਹਿਆਂ ਦੇ ਸਿਵਲ ਸਰਜਨ ਅਤੇ ਐਸ.ਐਮ.ਓ ਨੂੰ ਸੌਂਪੇ ਮੰਗ ਪੱਤਰ ਤੇ ਨੋਟਿਸ ਜਾਰੀ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ