JALANDHAR WEATHER

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨਿਆ

ਜਲੰਧਰ ,20 ਜੂਨ (ਜਸਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕੌਂਸਲਰ ਰਹੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਵਲੋਂ ਬਣਾਈ ਗਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਵਿਚ ਸ਼ਾਮਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਐਮ.ਪੀ. ਮਹਿੰਦਰ ਸਿੰਘ ਕੇ.ਪੀ. ਅਤੇ ਬੰਗਾ ਹਲਕੇ ਤੋਂ ਵਿਧਾਇਕ ਡਾ: ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਜੱਥੇਦਾਰ ਪ੍ਰੀਤਮ ਸਿੰਘ ਦੀ ਧਰਮਪਤਨੀ ਬੀਬੀ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ।ਇਨ੍ਹਾਂ ਅਕਾਲੀ ਆਗੂਆਂ ਨੇ ਦੱਸਿਆ ਕਿ ਬੀਬੀ ਸੁਰਜੀਤ ਕੌਰ ਦੋ ਵਾਰ ਅਤੇ ਜਥੇਦਾਰ ਪ੍ਰੀਤਮ ਸਿੰਘ ਇਕ ਨਗਰ ਨਿਗਮ ਜਲੰਧਰ ਦੇ ਕੌਂਸਲਰ ਰਹੇ ਹਨ।ਸਕਰੀਨਿੰਗ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਉਮੀਦਵਾਰ ਦੀ ਚੋਣ ਕਰਨ ਵਾਸਤੇ ਉਨ੍ਹਾਂ ਦੀ ਡਿਊਟੀ ਲਗਾਈ ਗਈ ਸੀ।ਕਮੇਟੀ ਨੇ ਵੱਖ-ਵੱਖ ਅਕਾਲੀ ਸੋਚ ਵਾਲੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਕਾਲੀ ਪਿਛਕੋੜ ਵਾਲੇ ਆਗੂ ਜੱਥੇਦਾਰ ਪ੍ਰੀਤਮ ਸਿੰਘ ਦੀ ਧਰਮਪਤਨੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ