JALANDHAR WEATHER

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

 ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ। ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਜਸਵਿੰਦਰ ਸਿੰਘ ਜੱਸੀ, ਬਿਜੇ ਸਿੰਘ ਤੇ ਹੋਰਨਾਂ ਅਧਿਕਾਰੀਆਂ ਵਲੋਂ ਸਿਰੋਪਾਓ ਦੇ ਕੇ ਰਵਾਨਾ ਕੀਤਾ ਗਿਆ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਕਰੀਬ 500 ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾ ਰਿਹਾ ਹੈ, ਇਹ ਸ਼ੇਰ-ਏ-ਪੰਜਾਬ ਦੇ ਬਰਸੀ ਸਮਾਗਮਾਂ ਵਿਚ ਸ਼ਿਰਕਤ ਕਰਨ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਬਾਅਦ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ