JALANDHAR WEATHER

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ

 ਅਟਾਰੀ, 21 ਜੂਨ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਤੋਂ ਬਾਅਦ ਜਥਾ ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਜ਼ੀਰੋ ਲਾਈਨ ਵੱਲ ਪਹੁੰਚਾ। ਡੀ.ਐਸ.ਪੀ. ਅਟਾਰੀ ਸੁਖਜਿੰਦਰ ਸਿੰਘ ਥਾਪਰ, ਐਸ.ਐਚ.ਓ. ਅਰਜੁਨ ਕੁਮਾਰ ਘਰਿੰਡਾ ਅਤੇ ਬੀ.ਐਸ.ਐਫ. ਵਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਗਰਮੀ ਦਾ ਮੌਸਮ ਹੋਣ ਕਾਰਨ ਕਸਟਮ ਅਤੇ ਇਮੀਗ੍ਰੇਸ਼ਨ ਦੇ ਸਟਾਫ਼ ਵਿਚ ਵਾਧਾ ਕਰ ਦਿੱਤਾ ਗਿਆ ਤਾਂ ਕਿ ਯਾਤਰੀਆਂ ਨੂੰ ਜਲਦੀ ਤੋਂ ਜਲਦੀ ਪਾਕਿਸਤਾਨ ਵੱਲ ਰਵਾਨਾ ਕਰ ਦਿੱਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ