JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਵਲੋਂ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮੌਕੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਬਾਅਦ ਵਿਚ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਵੀ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਅੱਜ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਦੀਪਮਾਲਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅੱਜ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਅਤੇ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀਂ ਗੁਰੂ ਕੀ ਵਡਾਲੀ ਵਿਖੇ ਵੀ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ