JALANDHAR WEATHER

ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਚੱਲੀ ਗੋਲੀ ਦੌਰਾਨ ਦੋ ਬਦਮਾਸ਼ ਜ਼ਖ਼ਮੀ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਵਿਚ ਅੱਜ ਤੜਕੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਚੱਲੀ ਗੋਲੀ ਕਾਰਨ ਦੋ ਬਦਮਾਸ਼ ਜ਼ਖ਼ਮੀ ਹੋ ਗਏ ਹਨ। ਇਹ ਦੋਵੇਂ ਪੁਲਿਸ ਨੂੰ ਇਕ ਅਪਰਾਧਿਕ ਮਾਮਲੇ ਵਿਚ ਲੋੜੀਂਦੇ ਸਨ। ਪੁਲਿਸ ਵਲੋਂ ਜਦੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਨੇ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ, ਪੁਲਿਸ ਵਲੋਂ ਜਵਾਬੀ ਕਾਰਵਾਈ ਵਿਚ ਇਨ੍ਹਾਂ ’ਤੇ ਗੋਲੀ ਚਲਾਈ ਗਈ, ਜਿਸ ਦੇ ਸਿੱਟੇ ਵਜੋਂ ਰਵਿੰਦਰ ਅਤੇ ਸਤਿੰਦਰ ਨਾਮੀ ਦੋ ਨੌਜਵਾਨ ਜ਼ਖ਼ਮੀ ਹੋ ਗਏ। ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ