JALANDHAR WEATHER

ਇਤਿਹਾਸਿਕ ਗੁ: ਸ੍ਰੀ ਪਲਾਹ ਸਾਹਿਬ ਵਿਖੇ ਕਾਰ ਸੇਵਾ ਕਾਰਜਾਂ ਦੀ ਪ੍ਰਮੁੱਖ ਸ਼ਖਸੀਅਤਾਂ ਨੇ ਟੱਕ ਲਗਾ ਕੀਤੀ ਸ਼ੁਰੂਆਤ

ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਤੇ ਅਜਨਾਲਾ ਰੋਡ ’ਤੇ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਸ੍ਰੀ ਅਖ਼ੰਡ ਪਾਠਾਂ ਲਈ ਕਮਰਿਆਂ ਅਤੇ ਵੱਡੇ ਹਾਲ ਦਾ ਨਿਰਮਾਣ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਕਾਰ ਸੇਵਾ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਕਾਰ ਸੇਵਾ ਦਾ ਟੱਕ ਲਗਾਇਆ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ, ਸੁਰਜੀਤ ਸਿੰਘ ਭਿੱਟੇਵੱਡ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਖ਼ੈਰਾਬਾਦ ਤੇ ਕੁਲਦੀਪ ਸਿੰਘ ਪੰਡੋਰੀ ਸਮੇਤ ਹੋਰ ਸ਼ਖਸੀਅਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ