JALANDHAR WEATHER

ਵਿਦੇਸ਼ ਗਏ ਨੌਜਵਾਨ ਦੀ ਹਾਦਸੇ ਵਿਚ ਹੋਈ ਮੌਤ

ਭੰਗਾਲਾ, (ਹੁਸ਼ਿਆਰਪੁਰ) 22 ਜੂਨ, (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਪੱਤਣ (ਮੁਕੇਰੀਆਂ) ਦੇ ਇਕ ਨੌਜਵਾਨ ਦੀ ਅਰਮਾਨੀਆਂ ਵਿਚ ਮੌਤ ਹੋ ਜਾਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ । ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਉਮਰ 43 ਸਾਲ ਰੋਜ਼ੀ ਰੋਟੀ ਕਮਾਉਣ ਲਈ 6 ਮਹੀਨੇ ਪਹਿਲਾਂ ਹੀ ਅਰਮਾਨੀਆਂ ਗਿਆ ਸੀ ਅਤੇ ਅਰਮਾਨੀਆ ਵਿਚ ਉਹ ਇਕ ਦੁਕਾਨ ਤੇ ਕੰਮ ਕਰਦਾ ਸੀ । ਜਾਣਕਾਰੀ ਅਨੁਸਾਰ ਹਰ ਰੋਜ਼ ਦੀ ਤਰ੍ਹਾਂ ਉਹ ਦੁਕਾਨ ਵਿਚ ਕੰਮ ਕਰ ਰਿਹਾ ਸੀ ਅਤੇ ਇਕ ਤੇਜ਼ ਰਫ਼ਤਾਰ ਕਾਰ ਦੁਕਾਨ ਵਿਚ ਆ ਵੜ੍ਹੀ, ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੀ ਲਪੇਟ ਵਿਚ ਨੌਜਵਾਨ ਸੁਨੀਲ ਕੁਮਾਰ ਵੀ ਆ ਗਿਆ, ਜਿਸ ਨੂੰ ਇਲਾਜ ਲਈ ਅਰਮਾਨੀਆ ਦੇ ਹਸਪਤਾਲ ਵਿਚ ਲੈ ਜਾਂਦੇ ਸਮੇਂ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਖ਼ਬਰ ਅਨੁਸਾਰ ਅਰਮਾਨੀਆ ਵਿਚ ਸਮਾਜ ਸੇਵੀ ਜਥੇਬੰਦੀਆਂ ਵਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਦੇ ਯਤਨ ਕੀਤਾ ਜਾ ਰਹੇ ਹਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਹਾਲਤ ਨੂੰ ਦੇਖਦਿਆ ਪੰਜਾਬ ਸਰਕਾਰ ਉਨ੍ਹਾਂ ਦੀ ਮਦਦ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ