JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਯੋਗਾ ਕਰਦੀ ਬੀਬੀ ਦੀਆਂ ਤਸਵੀਰਾਂ ਵਾਇਰਲ ਹੋਣ ਨਾਲ ਸ਼੍ਰੋਮਣੀ ਕਮੇਟੀ ਗਲਿਆਰਿਆਂ ’ਚ ਮਚਿਆ ਹੜਕੰਪ

ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪਰਿਕਰਮਾ ਵਿਚ ਇਕ ਔਰਤ ਦੀ ਯੋਗਾ ਕਰਦਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਵੱਖ ਵੱਖ ਸੰਗਤਾਂ ਅਤੇ ਸਿੱਖ ਆਗੂਆਂ ਵਲੋਂ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਰਚਨਾ ਮਕਬਾਨਾ ਨਾਂਅ ਦੀ ਇਸ ਔਰਤ ਨੇ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਕੁਝ ਸਮਾਂ ਯੋਗਾ ਕਰਦਿਆਂ ਦੀਆਂ ਤਸਵੀਰਾਂ ਖਿਚਵਾ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵਾਇਰਲ ਕੀਤੀਆਂ ਸਨ, ਜਿਨ੍ਹਾਂ ਦੇ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਗਲਿਆਰਿਆਂ ਵਿਚ ਹੜਕੰਪ ਮੱਚ ਗਿਆ। ਸ਼੍ਰੋਮਣੀ ਕਮੇਟੀ ਦੇ ਇਕ ਕਰਮਚਾਰੀ ਨੇ ਦੱਸਿਆ ਕਿ ਇਸ ਇਸ ਨਾਲ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ ਅਤੇ ਇਸ ਸੰਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਇਸੇ ਦੌਰਾਨ ਜਾਣਕਾਰੀ ਅਨੁਸਾਰ ਉਕਤ ਬੀਬੀ ਵਲੋਂ ਸੋਸ਼ਲ ਮੀਡੀਆ ’ਤੇ ਹੀ ਪੋਸਟ ਅਪਲੋਡ ਕਰਕੇ ਹੁਣ ਆਪਣੀ ਇਸ ਗਲਤੀ ਦੀ ਮੁਆਫ਼ੀ ਮੰਗੀ ਜਾ ਰਹੀ ਹੈ। ਪਰਿਕਰਮਾ ਵਿਚ ਯੋਗਾ ਕਰਨ ਦੇ ਮਾਮਲੇ ਨੇ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਵਿਚਲੇ ਸੁਰੱਖਿਆ ਪ੍ਰਬੰਧਾਂ ਦੀ ਵੀ ਪੋਲ ਖੋਲ ਕੇ ਰੱਖ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ