JALANDHAR WEATHER

ਬੰਗਲਾਦੇਸ਼ ਭਾਰਤ ਦਾ ਸਭ ਤੋਂ ਵੱਡਾ ਵਿਕਾਸ ਭਾਈਵਾਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 22 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਅੱਜ ਵਫ਼ਦ ਪੱਧਰੀ ਮੀਟਿੰਗ ਕੀਤੀ। ਇਸ ਤੋਂ ਬਾਅਦ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਇਕ ਸਾਲ ’ਚ ਹੀ ਅਸੀਂ ਮਿਲ ਕੇ ਲੋਕ ਭਲਾਈ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਪੂਰੇ ਕੀਤੇ ਹਨ। ਭਾਰਤ-ਬੰਗਲਾਦੇਸ਼ ਵਿਚਕਾਰ ਗੰਗਾ ਨਦੀ ’ਤੇ ਦੁਨੀਆ ਦਾ ਸਭ ਤੋਂ ਵੱਡਾ ਰਿਵਰ ਕਰੂਜ਼ ਸਫ਼ਲਤਾਪੂਰਵਕ ਪੂਰਾ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ-ਬੰਗਲਾਦੇਸ਼ ਵਿਚਕਾਰ ਪਹਿਲੀ ਸਰਹੱਦ ਪਾਰ ਦੋਸਤੀ ਪਾਈਪਲਾਈਨ ਵੀ ਪੂਰੀ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਅੱਜ ਸ਼ਾਮ ਦੇ ਕ੍ਰਿਕਟ ਵਿਸ਼ਵ ਕੱਪ ਮੈਚ ਲਈ ਦੋਵਾਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਭਾਰਤ ਦਾ ਸਭ ਤੋਂ ਵੱਡਾ ਵਿਕਾਸ ਭਾਈਵਾਲ ਹੈ ਅਤੇ ਅਸੀਂ ਬੰਗਲਾਦੇਸ਼ ਨਾਲ ਆਪਣੇ ਸੰਬੰਧਾਂ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ