JALANDHAR WEATHER

ਪਿਸਤੌਲ ਮੈਗਜ਼ੀਨ ਅਤੇ ਹੈਰੋਇਨ ਸਮੇਤ ਕਾਬੂ ਤਿੰਨ ਨੌਜਵਾਨਾਂ ਨੂੰ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਸੀ.ਆਈ.ਏ. ਸਟਾਫ਼ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵਲੋਂ ਪਿਸਤੌਲ ਮੈਗਜ਼ੀਨ, ਹੈਰੋਇਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਤਿੰਨਾਂ ਨੌਜਵਾਨਾਂ ਨੂੰ ਅੱਜ ਪੁਲਿਸ ਵਲੋਂ ਸਥਾਨਿਕ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਮਨਮੀਤਪਾਲ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਪੁਲਿਸ ਪਾਰਟੀ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਅਕਾਸ਼ ਸੇਠ, ਕਰਨਜੀਤ ਸਿੰਘ ਅਤੇ ਸੁਖਦੀਪ ਸਿੰਘ ਕਾਫੀ ਸਮੇਂ ਤੋਂ ਬਾਰਡਰ ਤੋਂ ਨਾਜਾਇਜ਼ ਅਸਲ੍ਹਾ ,ਗੋਲੀ-ਸਿੱਕਾ ਅਤੇ ਨਸ਼ੇ ਦੀ ਸਪਲਾਈ ਕਰਦੇ ਹਨ । ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਨੌਜਵਾਨਾਂ ਨੂੰ 4 ਪਿਸਤੌਲ, 10 ਮੈਗਜ਼ੀਨ ਸਮੇਤ ਕਾਬੂ ਕਰਕੇ ਅਕਾਸ਼ ਸੇਠ ਦੀ ਨਿਸ਼ਾਨਦੇਹੀ 'ਤੇ 200 ਗ੍ਰਾਮ ਹੈਰੋਇਨ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਥਾਣਾ ਅਜਨਾਲਾ 'ਚ ਮੁਕੱਦਮਾ ਦਰਜ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ