JALANDHAR WEATHER

ਮੋਦੀ ਜੀ ਨੇ ਕੀਤੀ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼- ਕਾਂਗਰਸ ਪ੍ਰਧਾਨ

ਨਵੀਂ ਦਿੱਲੀ, 24 ਜੂਨ- ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਕਿਹਾ ਕਿ ਮੋਦੀ ਜੀ ਨੇ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ, ਇਸੇ ਲਈ ਅੱਜ ਸਾਰੀਆਂ ਪਾਰਟੀਆਂ ਦੇ ਨੇਤਾ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਸਾਰੇ ਲੋਕਤੰਤਰੀ ਨਿਯਮਾਂ ਨੂੰ ਤੋੜ ਰਹੇ ਹਨ। ਇਸ ਲਈ ਅੱਜ ਅਸੀਂ ਇਹ ਦਿਖਾਉਣਾ ਚਾਹੁੰਦੇ ਹਾਂ ਕਿ ਮੋਦੀ ਜੀ, ਤੁਹਾਨੂੰ ਸੰਵਿਧਾਨ ਦੇ ਮੁਤਾਬਕ ਅੱਗੇ ਵਧਣਾ ਚਾਹੀਦਾ ਹੈ। ਐਮਰਜੈਂਸੀ ਬਾਰੇ ਪ੍ਰਧਾਨ ਮੰਤਰੀ ਮੋਦੀ ਦੀ ਟਿੱਪਣੀ ’ਤੇ ਉਨ੍ਹਾਂ ਕਿਹਾ ਕਿ ਉਹ ਇਹ ਗੱਲ 100 ਵਾਰ ਕਹਿ ਚੁੱਕੇ ਹਨ ਅਤੇ ਅਸੀਂ ਪੁੱਛਣਾ ਚਾਹੁੰਦੇ ਹਾਂ ਕਿ ਤੁਸੀਂ ਇਸ ਬਾਰੇ ਗੱਲ ਕਰਕੇ ਕਦੋਂ ਤੱਕ ਰਾਜ ਕਰਨਾ ਚਾਹੁੰਦੇ ਹੋ?

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ