JALANDHAR WEATHER

ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਨੇ ਜਥੇਦਾਰ ਨੂੰ ਪੰਥਕ ਏਕਤਾ ਲਈ ਆਦੇਸ਼ ਜਾਰੀ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫ਼ੈਡਰੇਸ਼ਨ (ਗਰੇਵਾਲ) ਵਲੋਂ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਗੁਰਬਖਸ਼ ਸਿੰਘ ਖਾਲਸਾ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਸੌਂਪ ਕੇ ਸਮੂਹ ਸਿੱਖ ਜਥੇਬੰਦੀਆਂ ਨੂੰ ਪੰਥਕ ਮਾਮਲਿਆਂ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੰਥਕ ਏਕਤਾ ਦਾ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ। ਜਥੇਦਾਰ ਨਾਲ ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਫ਼ੈਡਰੇਸ਼ਨ ਵਲੋਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਜਿਹੇ ਸਮੇਂ ਪੰਜਾਬ ਤੇ ਪੰਥ ਦੇ ਵਾਰਸਾਂ ਅਤੇ ਸਮੂਹ ਪੰਥਕ ਧਿਰਾਂ ਨੂੰ ਪੰਥਕ ਪ੍ਰੋਗਰਾਮ ਤਹਿਤ ਇਕ ਜੁੱਟ ਕਰਕੇ ਪੰਜਾਬ ਦੇ ਪਾਣੀਆਂ ਤੇ ਵੱਜਣ ਵਾਲੇ ਡਾਕੇ ਨੂੰ ਰੋਕਣ, ਬੰਦੀ ਸਿੰਘਾਂ ਦੀ ਰਿਹਾਈ ਤੇ ਗੁਰਧਾਮਾਂ ਵਿਚ ਸਰਕਾਰੀ ਦਖਲਅੰਦਾਜ਼ੀ ਨੂੰ ਨੱਥ ਪਾਉਣ ਲਈ ਪੰਥਕ ਏਕਤਾ ਦਾ ਆਦੇਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫ਼ੈਡਰੇਸ਼ਨ ਵਲੋਂ ਜਥੇਦਾਰ ਸਾਹਿਬ ਨੂੰ ਇਹ ਅਪੀਲ ਪੰਥਕ ਭਾਵਨਾ ਅਤੇ ਸਤਿਕਾਰ ਸਹਿਤ ਪੰਥ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ