JALANDHAR WEATHER

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਜੂਨ (ਸਟਾਫ਼ ਰਿਪੋਰਟਰ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਚਾਰਕ ਭਾਈ ਤਰਸੇਮ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਅਤੇ ਭਾਈ ਗੁਰਸੇਵਕਜੀਤ ਸਿੰਘ ਪ੍ਰੇਮੀ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ