JALANDHAR WEATHER

ਸੁਨਿਆਰੇ ਦੀ ਦੁਕਾਨ 'ਤੇ ਚੋਰੀ ਦੀ ਵਾਰਦਾਤ ਨੂੰ ਪੁਲਿਸ ਨੇ 24 ਘੰਟਿਆਂ 'ਚ ਸੁਲਝਾਇਆ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਪੁਲਿਸ ਨੇ ਸ਼ਹਿਰ 'ਚ ਸੁਨਿਆਰੇ ਦੀ ਦੁਕਾਨ 'ਤੇ ਹੋਈ ਚੋਰੀ ਦੀ ਵੱਡੀ ਵਾਰਦਾਤ ਨੂੰ 24 ਘੰਟਿਆਂ 'ਚ ਹੱਲ ਕਰਦਿਆਂ ਦੁਕਾਨ ਦੇ ਕਰਿੰਦੇ ਸਮੇਤ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤਾ ਸੋਨਾ, ਚਾਂਦੀ ਤੇ ਲੱਖਾਂ ਰੁਪਏ ਦੀ ਨਕਦੀ ਬਰਾਮਦ ਕੀਤੀ। ਇਸ ਸੰਬੰਧੀ ਅੱਜ ਇਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬੀਤੀ 23 ਜੂਨ ਨੂੰ ਖੁਸਾਲ ਭਿਕਾਜੀ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਉਹ ਸਵੇਰੇ ਕਰੀਬ 9 ਵਜੇ ਆਪਣੀ ਦੁਕਾਨ 'ਤੇ ਗਿਆ ਤਾਂ ਦੇਖਿਆ ਕਿ ਦੁਕਾਨ ਅੰਦਰ ਉਨ੍ਹਾਂ ਦਾ ਕਰਿੰਦਾ ਯੋਗੇਸ਼ ਯਾਦਵ  ਜ਼ਮੀਨ 'ਤੇ ਡਿੱਗਿਆ ਪਿਆ ਸੀ, ਉਸ ਦੇ ਮੂੰਹ 'ਤੇ ਟੇਪ ਲੱਗੀ ਹੋਈ ਸੀ ਅਤੇ ਹੱਥ-ਪੈਰ ਟੇਪ ਨਾਲ ਬੰਨ੍ਹੇ ਹੋਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ