JALANDHAR WEATHER

ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 24 ਜੂਨ (ਏਜੰਸੀ) : ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਭਲਕੇ ਸਵੇਰੇ 11 ਵਜੇ ਮੁੜ ਬੈਠਕ ਹੋਵੇਗੀ। ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਪ੍ਰਮੁੱਖ ਨੇਤਾਵਾਂ ਨੇ ਸੰਸਦ ਮੈਂਬਰਾਂ ਵਜੋਂ ਸਹੁੰ ਚੁੱਕੀ।  ਕੇਂਦਰੀ ਮੰਤਰੀਆਂ ਜੀ. ਕਿਸ਼ਨ ਰੈੱਡੀ, ਚਿਰਾਗ ਪਾਸਵਾਨ, ਕਿਰਨ ਰਿਜਿਜੂ, ਨਿਤਿਨ ਗਡਕਰੀ ਅਤੇ ਮਨਸੁਖ ਮਾਂਡਵੀਆ ਨੇ 18ਵੀਂ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ।  ਕੇਂਦਰੀ ਮੰਤਰੀਆਂ ਭੂਪੇਂਦਰ ਯਾਦਵ, ਗਿਰੀਰਾਜ ਸਿੰਘ, ਗਜੇਂਦਰ ਸਿੰਘ ਸ਼ੇਖਾਵਤ, ਜਨਤਾ ਦਲ (ਯੂ) ਦੇ ਸੰਸਦ ਮੈਂਬਰ ਰਾਜੀਵ ਰੰਜਨ (ਲਲਨ) ਸਿੰਘ, ਭਾਜਪਾ ਸੰਸਦ ਮੈਂਬਰ ਪੀਯੂਸ਼ ਗੋਇਲ ਅਤੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ