JALANDHAR WEATHER

ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ - ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ

ਮਲੇਰਕੋਟਲਾ, 24 ਜੂਨ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਲੈ ਕੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਅੱਜ ਮਲੇਰਕੋਟਲਾ ਦੇ ਕਲੱਬ ਵਿਖੇ ਪਟਿਆਲਾ ਰੇਂਜ਼ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ, ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਹੇਠ ਇਲਾਕੇ ਦੀਆਂ ਸਮਾਜਸੇਵੀ ਸੰਸਥਾਵਾਂ, ਕੌਂਸਲਰਾਂ, ਸਿਆਸੀ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਮੋਹਤਬਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਦਾ ਖੁੱਲ੍ਹ ਕੇ ਸਹਿਯੋਗ ਦੇਣ ਦਾ ਵਾਅਦਾ ਕੀਤਾ ਅਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਦੇਣ ਦੇ ਨਾਲ-ਨਾਲ ਨਸ਼ਿਆਂ ਨੂੰ ਖ਼ਤਮ ਕਰਨ ਲਈ ਜਾਗਰੂਕ ਕੈਂਪ ਲਗਾ ਕੇ ਨਸ਼ਿਆਂ ਵਿਚ ਧਸ ਚੁੱਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕਰਕੇ ਸਹਿਯੋਗ ਦੇਣ ਦਾ ਵਾਅਦਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ