JALANDHAR WEATHER

ਕੇਜਰੀਵਾਲ ਸੰਬੰਧੀ ਅੱਜ ਫ਼ੈਸਲਾ ਸੁਣਾਏਗੀ ਦਿੱਲੀ ਹਾਈ ਕੋਰਟ

ਨਵੀਂ ਦਿੱਲੀ, 25 ਜੂਨ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ’ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਅੱਜ ਆਪਣਾ ਫ਼ੈਸਲਾ ਸੁਣਾਏਗੀ। ਹੇਠਲੀ ਅਦਾਲਤ ਨੇ 20 ਜੂਨ ਨੂੰ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। 21 ਜੂਨ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਨੂੰ ਮਿਲੀ ਜ਼ਮਾਨਤ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ। ਹਾਈ ਕੋਰਟ ਅੱਜ ਦੁਪਹਿਰ 2:30 ਵਜੇ ਆਪਣਾ ਫ਼ੈਸਲਾ ਸੁਣਾਏਗੀ। ਬੀਤੇ ਦਿਨ ਅਦਾਲਤ ’ਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਨੁਕਸਦਾਰ ਕਰਾਰ ਦਿੰਦਿਆਂ ਕਿਹਾ ਕਿ ਕੇਜਰੀਵਾਲ ਨੂੰ ਰਾਹਤ ਨਹੀਂ ਮਿਲਣੀ ਚਾਹੀਦੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਦਖ਼ਲ ਦੇਣ ਤੋਂ ਮਨ੍ਹਾਂ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਹੀ ਉਹ ਆਪਣਾ ਫ਼ੈਸਲਾ ਸੁਣਾਏਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ