JALANDHAR WEATHER

ਹੁਸ਼ਿਆਰਪੁਰ ਤੋਂ ਚਾਰ ਵਾਰ ਐਮ.ਪੀ. ਰਹੇ ਕਮਲ ਚੌਧਰੀ ਦਾ ਅੱਜ ਹੋਇਆ ਦਿਹਾਂਤ

ਹੁਸ਼ਿਆਰਪੁਰ, 25 ਜੂਨ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਤੋਂ ਚਾਰ ਵਾਰ ਐਮ.ਪੀ. ਰਹੇ ਕਮਲ ਚੌਧਰੀ ਦਾ ਲੰਬੀ ਬਿਮਾਰੀ ਤੋਂ ਬਾਦ ਅੱਜ ਸਵੇਰੇ ਦਿੱਲੀ ਵਿਖੇ ਆਪਣੇ ਨਿਵਾਸ ਤੇ ਦਿਹਾਂਤ ਹੋ ਗਿਆ।ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨ ਘਾਟ 'ਚ ਕੀਤਾ ਜਾਵੇਗਾ।ਕਮਲ ਚੌਧਰੀ ਸਿਆਸਤ ਵਿਚ ਆਉਣ ਤੋਂ ਪਹਿਲਾਂ ਭਾਰਤੀ ਹਵਾਈ ਸੈਨਾ 'ਚ ਫਾਈਟਰ ਪਾਇਲਟ ਸਨ। ਉਨ੍ਹਾਂ ਤਿੰਨ ਵਾਰ ਕਾਂਗਰਸ ਅਤੇ ਇਕ ਵਾਰ ਭਾਜਪਾ ਦੀ ਟਿਕਟ ਤੇ ਲੋਕ ਸਭਾ ਚੋਣ ਜਿੱਤੀ। ਉਨ੍ਹਾਂ ਦੇ ਪਿਤਾ ਚੌਧਰੀ ਬਲਬੀਰ ਸਿੰਘ ਵੀ ਐਮ.ਪੀ ਅਤੇ ਵਿਧਾਇਕ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ