JALANDHAR WEATHER

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ 'ਤੇ ਹੋਵੇ ਸਖ਼ਤ ਕਾਰਵਾਈ - ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਜੂਨ (ਜੱਸ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ (ਲੁਧਿਆਣਾ) ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਧਰਮਸ਼ਾਲਾ ਬਿਲਾਸਪੁਰ ਦੀ ਜ਼ਮੀਨ ਵਾਹੁਣ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਉਤੇ ਕੁਝ ਲੋਕਾਂ ਵਲੋਂ ਜਾਨਲੇਵਾ ਹਮਲਾ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕਰਦਿਆਂ ਹਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਧਰਮਸ਼ਾਲਾ ਬਿਲਾਸਪੁਰ (ਲੁਧਿਆਣਾ) ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਐਡਵੋਕੇਟ ਧਾਮੀ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਗੁਰੂਘਰਾਂ ਦੇ ਪ੍ਰਬੰਧਾਂ ਵਿਚ ਦਖ਼ਲ ਦੇਣ ਵਾਲਿਆਂ ਖਿਲਾਫ਼ ਸਖ਼ਤੀ ਵਰਤੇ। ਉਨ੍ਹਾਂ ਜ਼ਖ਼ਮੀ ਹੋਏ ਮੁਲਾਜ਼ਮਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਹਰ ਤਰ੍ਹਾਂ ਸਹਿਯੋਗ ਕਰੇਗੀ ਅਤੇ ਉਨ੍ਹਾਂ ਦੇ ਇਲਾਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ