JALANDHAR WEATHER

ਲੋਕ ਸਭਾ ਸਪੀਕਰ ਦੀ ਚੋਣ ਨੂੰ ਲੈ ਕੇ ਕਾਂਗਰਸ ਨੇ ਜਾਰੀ ਕੀਤਾ ਵ੍ਹਿਪ, ਸਾਰੇ ਸੰਸਦ ਮੈਂਬਰਾਂ ਨੂੰ ਸਦਨ 'ਚ ਹਾਜ਼ਰ ਰਹਿਣ ਦੇ ਨਿਰਦੇਸ਼

ਨਵੀਂ ਦਿੱਲੀ,25 ਜੂਨ- ਲੋਕ ਸਭਾ 'ਚ ਬੁੱਧਵਾਰ ਨੂੰ ਸਪੀਕਰ ਦੇ ਅਹੁਦੇ ਲਈ ਚੋਣ ਹੋਣੀ ਹੈ। ਇਸ ਦੇ ਲਈ ਕਾਂਗਰਸ ਨੇ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕਰਕੇ ਸਾਰੇ ਸੰਸਦ ਮੈਂਬਰਾਂ ਨੂੰ 26 ਜੂਨ ਨੂੰ ਸਦਨ 'ਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਸਹਿਮਤੀ ਨਹੀਂ ਬਣ ਸਕੀ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਕੇ. ਸੁਰੇਸ਼ ਨੇ ਲੋਕ ਸਭਾ ਦੇ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਓਮ ਬਿਰਲਾ ਨੂੰ ਦੁਬਾਰਾ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ