JALANDHAR WEATHER

ਫ਼ਾਜ਼ਿਲਕਾ ਪੁਲਿਸ ਨੇ ਸਰਹੱਦੀ ਇਲਾਕੇ ਵਿਚ ਨਸ਼ੇ ਦੇ ਖ਼ਾਤਮੇ ਲਈ ਸ਼ੁਰੂ ਕੀਤਾ ਮਿਸ਼ਨ ਨਿਸ਼ਚੈ

ਫ਼ਾਜ਼ਿਲਕਾ,25 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਪਿੰਡਾਂ ਵਿਚੋਂ ਨਸ਼ੇ ਦੇ ਖਾਤਮੇ ਦੇ ਲਈ ਫਾਜ਼ਿਲਕਾ ਪੁਲਿਸ ਵਲੋਂ ਵੱਢੀ ਜੰਗ ਛੇੜ ਦਿਤੀ ਹੈ। ਫ਼ਾਜ਼ਿਲਕਾ ਪੁਲਿਸ ਨੇ ਇਕ ਨਵੇਕਲੀ ਪਹਿਲੀ ਕਦਮੀ ਕਰਦਿਆਂ ਸਰਹੱਦੀ ਇਲਾਕੇ ‘ਚ ਮਿਸ਼ਨ ਨਿਸ਼ਚੈ ਨੂੰ ਸ਼ੁਰੂ ਕੀਤਾ ਗਿਆ ਹੈ। ਜਿਸ ਦੇ ਤਹਿਤ ਹੁਣ ਨਸ਼ਾ ਤਸਕਰਾਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਐਕਸ਼ਨ ਲਿਆ ਜਾਵੇਗਾ। ਪੁਲਿਸ ਨੇ 42 ਸਰਹੱਦੀ ਪਿੰਡਾਂ ਦੀ ਪਹਿਚਾਣ ਕੀਤੀ ਹੈ। ਜਿਸ ਵਿਚ ਇਸ ਮਿਸ਼ਨ ਨੂੰ ਚਲਾਈਆਂ ਜਾਵੇਗਾ। ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਇਸ ਮਿਸ਼ਨ ਦੇ ਤਹਿਤ ਫ਼ਾਜ਼ਿਲਕਾ ਦੇ 42 ਸਰਹੱਦੀ ਪਿੰਡਾਂ ਦੇ ਗਜ਼ਟਿਡ ਅਫਸਰਾਂ ਦੀ ਨਿਗਰਾਨੀ ਹੇਠ ਇਸ ਮਿਸ਼ਨ ਨੂੰ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦੇ ਤਹਿਤ ਔਰਤਾਂ ਅਤੇ ਬੱਚਿਆਂ ਤੱਕ ਫ਼ਾਜ਼ਿਲਕਾ ਪੁਲਿਸ ਪਹੁੰਚ ਕਰੇਗੀ ਅਤੇ ਉਨ੍ਹਾਂ ਦੇ ਪਿੰਡ, ਘਰ ਜਾ ਆਂਢ-ਗੁਆਂਢ ਅੰਦਰ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਦੇ ਨਾਲ-ਨਾਲ ਉਨ੍ਹਾਂ ਥਾਵਾਂ ਦੀ ਜਾਣਕਾਰੀ ਹਾਸਿਲ ਕਰੇਗੀ, ਜਿਨ੍ਹਾਂ ਥਾਵਾਂ ਤੋਂ ਨਸ਼ੇ ਦੀ ਸਪਲਾਈ ਹੁੰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ