JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਸ਼ਰਧਾ ਉਤਸ਼ਾਹ ਸਹਿਤ ਮਨਾਇਆ

ਅੰਮ੍ਰਿਤਸਰ, 26 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖ਼ੰਡ ਪਾਠ ਸਾਹਿਬ ਦਾ ਭੋਗ ਪਏ ਜਾਣ ਉਪਰੰਤ ਰਾਗੀ ਜਥਿਆਂ ਨੇ ਤੰਤੀ ਸਾਜਾਂ ਨਾਲ ਸ਼ਬਦ ਕੀਰਤਨ ਗਾਇਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਵਧੀਕ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਸਿੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ