JALANDHAR WEATHER

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਸ਼ੁਰੂ

ਨਵੀਂ ਦਿੱਲੀ, 26 ਜੂਨ- ਸੁਪਰੀਮ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਕੇਜਰੀਵਾਲ ਨੇ 21 ਜੂਨ ਨੂੰ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੁਆਰਾ ਜਾਂਚ ਕੀਤੇ ਗਏ ਦਿੱਲੀ ਆਬਕਾਰੀ ਨੀਤੀ ਕੇਸ ਵਿਚ ਉਨ੍ਹਾਂ ਦੀ ਨਿਯਮਤ ਜ਼ਮਾਨਤ ’ਤੇ ਅੰਤਰਿਮ ਰੋਕ ਲਗਾਈ ਗਈ ਸੀ। ਕੇਜਰੀਵਾਲ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਸੀ.ਬੀ.ਆਈ. ਨੇ ਗਿ੍ਫ਼ਤਾਰ ਕਰ ਲਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ