JALANDHAR WEATHER

ਆਸ਼ਾ ਵਰਕਰਾਂ ਮਾਨ ਸਰਕਾਰ ਖ਼ਿਲਾਫ਼ ਕੱਢੀ ਭੜਾਸ, ਬਿਨ੍ਹਾਂ ਮਾਣ ਭੱਤੇ ਤੋਂ ਆਸ਼ਾ ਵਰਕਰਾਂ ਨੂੰ ਸੇਵਾ ਮੁਕਤ ਕਰਨ ਦਾ ਸਖ਼ਤ ਵਿਰੋਧ

ਚੋਗਾਵਾਂ, 26 ਜੂਨ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ 58 ਸਾਲ ਦੀ ਆਸ਼ਾ ਵਰਕਰਾਂ ਨੂੰ ਬਿਨਾਂ ਮਾਣ ਭੱਤੇ ਦੇ ਸੇਵਾ ਮੁਕਤ ਕਰਨ ਦਾ ਪੂਰੇ ਪੰਜਾਬ ਵਿਚ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਡੀ.ਐਮ.ਐਫ ਆਸ਼ਾ ਵਰਕਰ ਯੂਨੀਅਨ ਪੰਜਾਬ ਦੇ ਲੋਪੋਕੇ ਬਲਾਕ ਪ੍ਰਧਾਨ ਗੁਰਵੰਤ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਵੰਤ ਕੌਰ ਆਦਿ ਇਕ ਸੁਰ ਵਿਚ ਕਿਹਾ ਕਿ ਜੇਕਰ ਸਰਕਾਰ ਨੇ ਆਸ਼ਾ ਵਰਕਰਾਂ ਨੂੰ ਉਨ੍ਹਾਂ ਦਾ ਬਣਦਾ ਮਾਣ ਭੱਤਾ ਨਾ ਦਿੱਤਾ ਗਿਆ ਤਾਂ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ 29 ਜੂਨ ਨੂੰ ਜਲੰਧਰ ਜ਼ਿਮਨੀ ਚੋਣ ਦਾ ਸਖ਼ਤ ਵਿਰੋਧ ਕਰਕੇ ਭੁੱਖ ਹੜਤਾਲ ਕਰਾਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ