JALANDHAR WEATHER

ਰਾਹੁਲ ਗਾਂਧੀ ਨੇ ਓਮ ਬਿਰਲਾ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਜੂਨ- ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਓਮ ਬਿਰਲਾ ਨੂੰ ਮੁੜ ਸਪੀਕਰ ਚੁਣੇ ਜਾਣ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਮੈਂ ਤੁਹਾਨੂੰ ਸਮੁੱਚੀ ਵਿਰੋਧੀ ਧਿਰ ਅਤੇ ‘ਇੰਡੀਆ’ ਗਠਜੋੜ ਵਲੋਂ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਦਨ ਭਾਰਤ ਦੇ ਲੋਕਾਂ ਦੀ ਆਵਾਜ਼ ਦੀ ਨੁਮਾਇੰਦਗੀ ਕਰਦਾ ਹੈ ਤੇ ਤੁਸੀਂ ਉਸ ਆਵਾਜ਼ ’ਤੇ ਅੰਤਿਮ ਫ਼ੈਸਲਾ ਲੈਣ ਵਾਲੇ ਹੋ। ਉਨ੍ਹਾਂ ਅੱਗੇ ਕਿਹਾ ਸਰਕਾਰ ਲੋਕ ਰਾਜਨੀਤਕ ਸ਼ਕਤੀ ਹੈ ਪਰ ਇਸ ਵਾਰ ਵਿਰੋਧੀ ਧਿਰ ਨੇ ਪਿਛਲੀ ਵਾਰ ਦੇ ਮੁਕਾਬਲੇ ਭਾਰਤੀ ਲੋਕਾਂ ਦੀ ਆਵਾਜ਼ ਦੀ ਜ਼ਿਆਦਾ ਨੁਮਾਇੰਦਗੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਤੁਹਾਡੇ ਕੰਮ ਵਿਚ ਤੁਹਾਡੀ ਮਦਦ ਕਰਨਾ ਚਾਹੇਗਾ ਤੇ ਅਸੀਂ ਚਾਹੁੰਦੇ ਹਾਂ ਕਿ ਸਦਨ ਚੰਗੀ ਤਰ੍ਹਾਂ ਨਾਲ ਕੰਮ ਕਰੇ ਅਤੇ ਇਹ ਮਹੱਤਵਪੂਰਨ ਹੈ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਸਦਨ ਵਿਚ ਨੁਮਾਇੰਦਗੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ