JALANDHAR WEATHER

ਜੰਮੂ-ਕਸ਼ਮੀਰ: ਅੱਤਵਾਦੀਆਂ ਤੇ ਸੁਰੱਖਿਆ ਕਰਮੀਆਂ ’ਚ ਮੁੱਠਭੇੜ ਹੋਈ ਸ਼ੁਰੂ

ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਗੰਡੋਹ ਇਲਾਕੇ ’ਚ ਅੱਤਵਾਦੀਆਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ 19 ਜੂਨ ਨੂੰ ਬਾਰਾਮੂਲਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦੋ ਅੱਤਵਾਦੀ ਮਾਰੇ ਗਏ ਸਨ। 9 ਜੂਨ ਤੋਂ ਰਿਆਸੀ, ਕਠੂਆ ਅਤੇ ਡੋਡਾ ਵਿਚ ਅੱਤਵਾਦੀ ਹਮਲੇ ਹੋਏ ਹਨ, ਜਿਸ ਵਿਚ ਨੌਂ ਸ਼ਰਧਾਲੂ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਇਕ ਜਵਾਨ ਦੀ ਮੌਤ ਹੋ ਗਈ ਸੀ। ਇਸ ਵਿਚ ਇਕ ਨਾਗਰਿਕ ਅਤੇ ਘੱਟੋ-ਘੱਟ ਸੱਤ ਸੁਰੱਖਿਆ ਕਰਮਚਾਰੀ ਵੀ ਜ਼ਖ਼ਮੀ ਹੋ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ