JALANDHAR WEATHER

1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਵੇਗੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ-ਭਾਈ ਮਨਜੀਤ ਸਿੰਘ

ਅੰਮ੍ਰਿਤਸਰ, 26 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਕਿਹਾ ਹੈ ਕਿ ਪੰਜਾਬ ਦੇ ਅਕਾਲੀ ਆਗੂ ਤੇ ਵਰਕਰ ਮੰਗ ਕਰ ਰਹੇ ਹਨ ਕਿ ਚੋਣਾਂ ਦੌਰਾਨ ਪਾਰਟੀ ਦੀ ਲਗਾਤਾਰ ਹੋ ਰਹੀ ਹਾਰ ਨੂੰ ਦੇਖਦਿਆਂ ਹੋਇਆਂ ਪਾਰਟੀ ਪ੍ਰਧਾਨ ਸਮੇਤ ਲੀਡਰਸ਼ਿਪ ਬਦਲਣੀ ਚਾਹੀਦੀ ਹੈ। ਅੱਜ ਇਥੇ ਕੁੱਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿੱਖੀ ਸਿਧਾਂਤਾਂ ਤੋਂ ਥਿੜਕ ਚੁੱਕਾ ਹੈ। ਮੌਜੂਦਾ ਹਾਲਾਤਾਂ ਵਿਚ ਅਕਾਲੀ ਦਲ ਨੂੰ ਮੁੜ ਮਜ਼ਬੂਤ ਅਤੇ ਸੁਰਜੀਤ ਕਰਨ ਲਈ ਪਾਰਟੀ ਲੀਡਰਸ਼ਿਪ ਵਲੋਂ ਪਿਛਲੇ ਸਮੇਂ ਵਿਚ ਹੋਈਆਂ ਗਲਤੀਆਂ ਦੀ ਮੁਆਫੀ ਮੰਗਣ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਹੈਡਕੁਆਟਰ ਮੁੜ ਅੰਮ੍ਰਿਤਸਰ ਵਿਖ ਸਥਾਪਿਤ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ