JALANDHAR WEATHER

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਠਭੇੜ ਵਿਚ 2 ਅੱਤਵਾਦੀ ਹਲਾਕ

ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੰਡੋਹ ਖ਼ੇਤਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਇਕ ਸਮੂਹ ਦਰਮਿਆਨ ਹੋਈ ਗੋਲੀਬਾਰੀ ਵਿਚ ਦੋ ਅੱਤਵਾਦੀ ਮਾਰੇ ਗਏ ਅਤੇ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੁਪਤ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਪਹਿਲਾਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਅੱਜ ਸਵੇਰੇ ਲੁਕੇ ਹੋਏ ਅੱਤਵਾਦੀਆਂ ਨੇ ਪੁਲਿਸ ਅਤੇ ਫੌਜ ਦੀ ਸਾਂਝੀ ਟੀਮ ’ਤੇ ਗੋਲੀਬਾਰੀ ਕੀਤੀ ਅਤੇ ਇਹ ਮੁਕਾਬਲਾ ਅਜੇ ਵੀ ਜਾਰੀ ਹੈ। ਅਧਿਕਾਰੀਆਂ ਨੇ ਕਿਹਾ ਕਿ ਦੋ ਅੱਤਵਾਦੀ ਮਾਰੇ ਗਏ ਹਨ ਪਰ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰਨਾ ਅਜੇ ਬਾਕੀ ਹੈ ਕਿਉਂਕਿ ਮੁਠਭੇੜ ਜਾਰੀ ਹੈ ਅਤੇ ਹੋਰ ਅੱਤਵਾਦੀਆਂ ਦੀ ਮੌਜੂਦਗੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ