JALANDHAR WEATHER

400 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਜਲੰਧਰ, 26 ਜੂਨ (ਮਨਜੋਤ ਸਿੰਘ)-ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਵਪਨ ਸ਼ਰਮਾ ਦੀ ਅਗਵਾਈ ਹੇਠ 400 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਬੂਟਾ ਮੰਡੀ ਨਕੋਦਰ ਰੋਡ ਨੇੜੇ ਗਸ਼ਤ ਕੀਤੀ ਗਈ ਸੀ। ਚੈਕਿੰਗ ਦੌਰਾਨ ਪੁਲਿਸ ਪਾਰਟੀ ਨੇ ਵਡਾਲਾ ਚੌਕ ਤੋਂ ਇਕ ਵਿਅਕਤੀ ਨੂੰ ਪੈਦਲ ਆਉਂਦੇ ਦੇਖਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਉਕਤ ਨੌਜਵਾਨ 'ਤੇ ਸ਼ੱਕ ਹੋਣ 'ਤੇ ਪੁਲਿਸ ਨੇ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਜਗਸੀਰ ਸਿੰਘ ਉਰਫ਼ ਜੱਗਾ ਪੁੱਤਰ ਤਾਰਾ ਸਿੰਘ ਵਾਸੀ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਾਜੇਆਣਾ ਥਾਣਾ ਬਾਘਾਪੁਰਾਣਾ ਮੋਗਾ ਵਜੋਂ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਭਾਰਗੋ ਕੈਂਪ ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ