JALANDHAR WEATHER

ਸਿਹਤ ਮੰਤਰੀ ਦੀ ਪਟਿਆਲਾ ਕੋਠੀ ਦਾ ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਘਿਰਾਓ 30 ਜੂਨ ਨੂੰ-ਸੂਬਾ ਪ੍ਰਧਾਨ ਢਿੱਲਵਾਂ

ਤਪਾ ਮੰਡੀ, 27 ਜੂਨ(ਵਿਜੇ ਸ਼ਰਮਾ)-ਸਿਹਤ ਵਿਭਾਗ ਵਿਚ ਮਲਟੀ ਪਰਪਜ਼ ਹੈਲਥ ਵਰਕਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਉਮਰ ਹੱਦ ਛੋਟ ਦੇ ਕੇ ਭਰਨ ਦੀ ਮੰਗ ਕਰਦੇ ਬੇਰੁਜ਼ਗਾਰ ਮਲਟੀ ਪਰਪਜ਼ ਵਰਕਰਾਂ ਨੇ 30 ਜੂਨ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸਿਹਤ ਅਤੇ ਸਿੱਖਿਆ ਵਿਭਾਗ ਵਿਚ ਵਿਸ਼ੇਸ਼ ਸੁਧਾਰਾਂ ਦਾ ਦਾਅਵਾ ਕੀਤਾ ਸੀ।ਪ੍ਰੰਤੂ ਕਰੀਬ ਸਵਾ ਦੋ ਸਾਲ ਦੇ ਅਰਸੇ ਵਿਚ ਸਿਹਤ ਵਿਭਾਗ ਅੰਦਰ ਹੈਲਥ ਵਰਕਰ ਪੁਰਸ਼ ਦੀ ਇਕ ਵੀ ਅਸਾਮੀ ਨਹੀਂ ਭਰੀ। ਜਦਕਿ ਵਿਭਾਗ ਵਿਚ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ