JALANDHAR WEATHER

ਭਾਰੀ ਮੀਂਹ ਕਾਰਨ ਘਰ ਦੀ ਡਿੱਗੀ ਛੱਤ, 80 ਸਾਲਾ ਬਜ਼ੁਰਗ ਮਾਤਾ ਜ਼ਖਮੀ

ਸੁਨਾਮ, ਊਧਮ ਸਿੰਘ ਵਾਲਾ, 27 ਜੂਨ (ਸਰਬਜੀਤ ਸਿੰਘ ਧਾਲੀਵਾਲ)-ਜਿਥੇ ਅੱਜ ਬਰਸਾਤ ਕਾਰਨ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਸੁਨਾਮ ਸ਼ਹਿਰ 'ਚ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਦਿੰਦਿਆਂ ਸਾਹਿਲ ਗੋਇਲ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਪੌਣੇ 11 ਵਜੇ ਬਰਸਾਤ ਦੌਰਾਨ ਉਨ੍ਹਾਂ ਦੇ ਗੁਆਂਢੀ ਅਜੈਬ ਸਿੰਘ ਦੇ ਘਰ ਦੇ ਇਕ ਕਮਰੇ ਦੀ ਅਚਾਨਕ ਛੱਤ ਡਿੱਗ ਪਈ, ਜਿਸ ਕਾਰਨ ਅਜੈਬ ਸਿੰਘ ਦੀ 80 ਸਾਲ ਦੀ ਬਜ਼ੁਰਗ ਮਾਤਾ ਪ੍ਰਧਾਨ ਕੌਰ ਜ਼ਖਮੀ ਹੋ ਗਈ। ਉਨ੍ਹਾਂ ਪ੍ਰਸ਼ਾਸਨ ਤੋਂ ਇਸ ਗਰੀਬ ਪਰਿਵਾਰ ਦੀ ਮਾਲੀ ਸਹਾਇਤਾ ਕਰਨ ਦੀ ਮੰਗ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ