JALANDHAR WEATHER

ਸਰਕਾਰ ਨੂੰ ਕਿਸਾਨਾਂ ਬਾਰੇ ਚਾਹੀਦੈ ਸੋਚਣਾ- ਸੁਖਜਿੰਦਰ ਸਿੰਘ ਰੰਧਾਵਾ

ਨਵੀਂ ਦਿੱਲੀ, 27 ਜੂਨ- ਕਾਂਗਰਸ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਤੋਂ ਜਦੋਂ ਸੰਸਦ ਵਿਖੇ ਮੋਦੀ ਬਨਾਮ ਰਾਹੁਲ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ 10 ਸਾਲ ਬਾਅਦ ਇਕ ਮਜ਼ਬੂਤ ਵਿਰੋਧੀ ਧਿਰ ਅਤੇ ਮਜ਼ਬੂਤ ਵਿਰੋਧੀ ਧਿਰ ਦਾ ਨੇਤਾ ਬਣਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੇ ਹਿੱਤ ਵਿਚ ਕੰਮ ਕਰਨ ਵਾਲੇ ਮੁੱਦਿਆਂ ਦਾ ਸਮਰਥਨ ਕਰਾਂਗੇ ਅਤੇ ਦੇਸ਼ ਵਿਰੁੱਧ ਕੰਮ ਕਰਨ ਵਾਲਿਆਂ ਦਾ ਵਿਰੋਧ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਦੇ ਧਿਆਨ ਕੇਂਦਰਿਤ ਕਰਾਂਗੇ। ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਇਕ ਇਹ ਇਕ ਵੱਡਾ ਮੁੱਦਾ ਹੈ, ਤੁਸੀਂ ਕਿਸੇ ਵੀ ਦੇਸ਼ ਵਿਚ ਚਲੇ ਜਾਓ, ਸਰਕਾਰ ਕਿਸਾਨਾਂ ਦੀ ਰੱਖਿਆ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ